ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇਂ ਅਵਤਾਰ ਸਿੰਘ ਸੈਨੇਟਰੀ ਇੰਸਪੈਕਟਰ ਨੂੰ ਉਸ ਦੀ ਸੇਵਾ ਮੁਕਤੀ ਦੇ ਮੌਕੇ ‘ਤੇ ਵਧਾਈ ਦਿੱਤੀ।ਅਵਤਾਰ ਸਿੰਘ ਸੈਨੇਟਰੀ ਇੰਸਪੈਕਟਰ 32 ਸਾਲ ਦੀ ਨਗਰ ਨਿਗਮ ਅੰਮ੍ਰਿਤਸਰ ਦੀ ਸੇਵਾ ਤੋਂ ਰਿਟਾਇਰਮੈਂਟ ਹੋ ਗਏ।ਨਿਗਮ ਦੇ ਦਫਤਰ ਵਿਖੇ ਉਨ੍ਹਾਂ ਦੀ ਵਿਦਾਇਗੀ ਪਾਰਟੀ ਰੱਖੀ ਗਈ ਸੀ, ਜਿਸ ਵਿੱਚ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਤੋਂ ਇਲਾਵਾ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ। ਮੇਅਰ ਮੋਤੀ ਭਾਟੀਆ ਨੇ ਇਸ ਸਮੇਂ ਕਿਹਾ ਕਿ ਨਗਰ ਨਿਗਮ ਦਾ ਸਿਹਤ ਵਿਭਾਗ ਸ਼ਹਿਰ ਨੂੰ ਸਾਫ ਸੁਥਰਾ ਰੱਖਣ ‘ਚ ਕਰ ਰਿਹਾ ਹਰ ਸੰਭਵ ਉਪਰਾਲਾ ਕਰ ਰਿਹਾ ਹੈ।ਸਿਹਤ ਅਫਸਰ ਡਾ. ਕਿਰਨ ਕੁਮਾਰ, ਡਾ. ਰਮਾ, ਚੀਫ ਸੈਨੇਟਰੀ ਇੰਸਪੈਕਟਰਜ਼ ਮਲਕੀਤ ਸਿੰਘ, ਵਿਜੈ ਗਿੱਲ, ਸਾਹਿਲ, ਜੇ.ਪੀ ਬੱਬਰ, ਸਰਬਜੀਤ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਸੈਨੇਟਰੀ ਇੰਸਪੈਕਟਰ ਸੱਜਣ ਸਿੰਘ, ਹਰਿੰਦਰਪਾਲ ਸਿੰਘ, ਸੰਜੀਵ ਦੀਵਾਨ, ਅਮਨਦੀਪ ਸਿੰਘ, ਸਾਹਿਬਦੀਪ ਸਿੰਘ, ਤੋਂ ਇਲਾਵਾ ਭਾਰੀ ਗਿਣਤੀ ਵਿੱਚ ਅਧਿਕਾਰੀ ਕਰਮਚਾਰੀ ਹਾਜ਼ਰ ਸਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …