ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11.00 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜ਼ਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ਼ ਬਾਰੇ ਵੀ ਵਿਚਾਰ ਹੋਵੇਗੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …