ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਭੜੋ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ਼ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਨੇ ਨਿਰਮਲ ਸਿੰਘ ਭੜੋ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …