ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋਫੈਸਰ ਰਮਨਦੀਪ
ਕੌਰ ਵਿਰਕ ਵਲੋਂ ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਅਧੀਨ ਅੰਤਰਾਸ਼ਟਰੀ ਮਹਿਲਾ ਦਿਵਸ ਉਪਰ “ਅੱਜ ਦੀ ਔਰਤ” ਵਿਸ਼ੇ ਉਪਰ ਕਵਿਤਾ ਲਿਖਣਾ, ਸਲੋਗਨ ਲਿਖਣਾ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬਿਹਤਰ ਕਾਰਗੁਜ਼ਾਰੀ ਦਿਖਾਈ।ਕਵਿਤਾ ਲਿਖਣ ਵਿੱਚ ਨਵਰਾਜ ਸਿੰਘ ਨੇ ਪਹਿਲਾ, ਰਤਨਜੋਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸਲੋਗਨ ਲਿਖਣ ਵਿੱਚ ਸੁਖਪ੍ਰੀਤ ਕੌਰ ਨੇ ਪਹਿਲਾ ਰਤਨਜੋਤ ਕੌਰ ਦੂਜਾ, ਪ੍ਰਦੀਪ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ।ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਰੀ ਬਾ-ਕਮਾਲ ਸੀ।ਇਹਨਾਂ ਮੁਕਾਬਲਿਆਂ ਵਿੱਚ ਮਨਜੋਤ ਕੌਰ ਨੇ ਪਹਿਲਾ ਸਥਾਨ, ਹਸਨੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ, ਰਮਨਵੀਰ ਕੌਰ ਅਤੇ ਹਰਪ੍ਰੀਤ ਕੌਰ ਨੇ ਸਾਂਝੇ ਤੌਰ `ਤੇ ਤੀਜਾ ਸਥਾਨ ਪ੍ਰਾਪਤ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media