ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਹਰੀ ਝੰਡੀ ਦੇ ਕੇ ਫੋਗਿੰਗ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਗੱਡੀਆਂ
ਰਵਾਨਾ ਕੀਤੀਆਂ ਗਈਆਂ।ਮੇਅਰ ਨੇ ਕਿਹਾ ਕਿ ਮੌਸਮ ਦੇ ਬਦਲਣ ਨਾਲ ਸ਼ਹਿਰ ਵਿੱਚ ਮੱਛਰਾਂ ਦੀ ਰੋਕ-ਥਾਮ ਲਈ ਫੋਗਿੰਗ ਜਰੂਰੀ ਹੈ, ਜਿਸ ਲਈ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਫੋਗਿੰਗ ਲਈ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਹਰੇਕ ਵਾਰਡ ਵਿੱਚ ਰੋਸਟਰਵਾਈਜ਼ ਫੋਗ ਸਪਰੇਅ ਕੀਤੀ ਜਾਵੇਗੀ।
ਇਸ ਮੌਕੇ ਸਿਹਤ ਅਫਸਰ ਡਾ. ਰਮਾ, ਚੀਫ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ ਤੋਂ ਇਲਾਵਾ ਕਈ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media