ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ
ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਭਾਈ ਜੈਤਾ ਜੀ ਫਾਊਂਡੇਸ਼ਨ ਵਿੱਚ ਆਪਣਾ ਟੈਸਟ ਪਾਸ ਕਰਕੇ ਦਾਖਲਾ ਪ੍ਰਾਪਤ ਕੀਤਾ ਅਤੇ ਹੁਣ ਇਹ ਵਿਦਿਆਰਥਣ ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media