ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮਾਨਵਤਾ ਦੀ ਸੇਵਾ ਲਈ
ਰੈਡਕਰਾਸ ਵਿੱਚ ਆਪਣਾ ਯੋਗਦਾਨ ਪਾਈਏ।ਇਕ ਐਨ.ਆਰ.ਆਈ ਜਸਪਾਲ ਗਿੱਲ ਜੋ ਕਿ ਕਨੇਡਾ ਵਿੱਚ ਵੱਸਦੇ ਹਨ ਨੇ ਵਿਸ਼ੇਸ਼ ਤੌਰ ‘ਤੇ ਰੈਡ ਕਰਾਸ ਦੀ ਸਹਾਇਤਾ ਲਈ ਇੱਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਭੇਟ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਜਸਪਾਲ ਗਿੱਲ ਦੇ ਇਸ ਉਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਐਨ.ਆਰ.ਆਈ ਨੇ ਰੈਡ ਕਰਾਸ ਨੂੰ ਮਦਦ ਦਿੱਤੀ ਹੈ, ਜੋ ਸ਼ੁਰੂ ਤੋਂ ਹੀ ਮਾਨਵਤਾ ਦੀ ਸੇਵਾ ਲਈ ਅੱਗੇ ਰਿਹਾ ਹੈ।ਟੀ.ਬੀ ਮੁਕਤ ਅਭਿਆਨ, ਨਸ਼ਾ ਵਿਰੁੱਧ ਅਭਿਆਨ ਕੈਂਸਰ ਰੋਗੀਆਂ ਅਤੇ ਹੋਰ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦਾ ਹੈ।ਡਿਪਟੀ ਕਮਿਸ਼ਨਰ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਰੈਡ ਕਰਾਸ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਮੈਡਮ ਗੁਰਦਰਸ਼ਨ ਕੌਰ, ਸ੍ਰੀਮਤੀ ਸੱਤੀ ਪਤਨੀ ਜਸਪਾਲ ਸਿੰਘ ਤੋਂ ਇਲਾਵਾ ਰੈਡ ਕਰਾਸ ਦਾ ਹੋਰ ਸਟਾਫ ਹਾਜ਼ਰ ਸੀ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media