Friday, October 18, 2024

ਜੈਤੋਸਰਜਾ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ

PPN1401201501

ਬਟਾਲਾ, 13 ਜਨਵਰੀ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿਚ ਸੱਭਿਆਚਾਰ ਦੀ ਖਿਚ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਦੀ ਯੋਗ ਅਗਵਾਈ ਹੇਠ ਸਮੂਹ ਸਕੂਲ ਸਟਾਫ ਦੇ ਸਹਿਯੋਗ ਨਾਲ ਲੋਹੜੀ ਦਾ ਤਿਊਹਾਰ ਬੜੀ ਧੂਮਧਾਂਮ ਨਾਲ ਮਨਾਇਆ ਗਿਆ। ਇਸ ਮੌਕੇ ਸਮੁਚੇ ਸਟਾਫ ਵੱਲੋ ਭੁੱਗਾ ਬਾਲਿਆ ਗਿਆ।ਵਿਦਿਆਰਥਣਾ ਨੇ ਗਿੱਧਾ ਤੇ ਵਿਦਿਆਰਥੀਆ ਨੇ ਭੰਗੜਾ ਪੇਸ ਕਰਕੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਦੱਸਿਆ।ਮਹਿਕ ਵੱਲੋ ਪੇਸ ਕੀਤਾ ਗਿਆ, ਡਾਂਸ ਜੁੱਤੀ ਕਸੂਰੀ ਪੈਰੀ ਨਾ ਪੂਰੀ ਗੀਤ ਤੇ ਪੇਸ਼ ਕੀਤਾ ਡਾਂਸ ਸਲਾਘਾ ਯੋਗ ਰਿਹਾ।ਇਸ ਮੌਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਮ ਕੁਮਾਰ, ਪਰਮਜੀਤ ਸਿੰਘ ਚੀਮਾਂ, ਸੰਪੂਰਨ ਸਿੰਘ, ਗੁਰਭੇਜ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰੰੰਘ, ਅਜਮੇਰ ਸਿੰਘ, ਨੀਰੂ ਬਾਲਾ, ਪਰਦੀਪ ਕੌਰ, ਮਨਪ੍ਰੀਤ ਕੌਰ , ਹਰਜਿੰਦਰ ਕੌਰ, ਰਜਵੰਤ ਕੌਰ, ਗੁਰਦੀਸ ਕੌਰ, ਸਤਵਿੰਦਰ ਬਾਲਾ ਹਿੰਦੀ ਮਿਸਟ੍ਰੈਸ, ਮਨਦੀਪ ਕੌਰ, ਨੀਲਮ, ਲਵਲੀ ਸੰਦਲ, ਰਜਿੰਦਰ ਕੌਰ, ਸਰਬਜੀਤ ਕੌਰ, ਲਖਵਿੰਦਰ ਸਿੰਘ, ਪ੍ਰੇਮ ਪਾਲ ਧਾਰੀਵਾਲ, ਪਰਮਜੀਤ ਕੌਰ ਸਮੇਤ ਸਮੂਹ ਸਟਾਫ ਮੈਬਰ ਹਾਜਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply