Monday, July 27, 2026

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ `ਤੇ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ `ਤੇ ਖਰਾ ਉਤਰਨਗੇ।ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ਼ ਨਾਲ-ਨਾਲ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ।ਸ਼ਹਿਰ ਦੀ ਸਫਾਈ, ਸੀਵਰੇਜ਼ ਸਿਸਟਮ ਅਤੇ ਵਿਕਾਸ ਕਾਰਜ਼ਾਂ ਦੇ ਪ੍ਰੋਜੈਕਟਾਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ।ਚੇਅਰਮੈਨ ਰਿੰਟੂ ਨੇ ਕਿਹਾ ਕਿ 5 ਸਾਲ ਨਗਰ ਨਿਗਮ ਦੇ ਮੇਅਰ ਰਹਿਣ ਦਾ ਤਜ਼ਰਬਾ ਹੋਣ ਕਰਕੇ, ਸ਼ਹਿਰ ਦੇ ਵਿਧਾਇਕਾਂ, ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਅਧਿਕਾਰੀਆਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪਹਿਲਾਂ ਮੇਅਰ ਵਜੋਂ ਉਨ੍ਹਾਂ ਨੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕੀਤੀ ਹੈ।ਹੁਣ ਉਹ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨਗੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …