Thursday, March 26, 2026

ਮਾਤਾ ਗੁਜਰੀ ਜੀ ਦੀ ਯਾਦ ‘ਚ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 18 ਜਨਵਰੀ ਨੂੰ

Rana Paramjit Singh

ਨਵੀਂ ਦਿੱਲੀ, 13 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਿਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ, ਮਾਤਾ ਗੁਜਰ ਕੌਰ ਜੀ (ਮਾਤਾ ਗੁਜਰੀ ਜੀ) ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਐਤਵਾਰ, 18 ਜਨਵਰੀ (ਮੁਤਾਬਕ 5 ਮਾਘ, ਸੰਮਤ ਨਾਨਕਸ਼ਾਹੀ 546) ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਦਰਸ਼ਨ ਸਿੰਘ ਨਿਰਮਲ ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਭਾਈ ਸੰਤੋਖ ਸਿੰਘ ਹੈੱਡ ਪ੍ਰਚਾਰਕ ਗੁਰ ਸ਼ਬਦ ਦੀ ਕਥਾ ਰਾਹੀਂ ਮਾਤਾ ਗੁਜਰ ਕੌਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖ ਇਤਿਹਾਸ ਦੀ ਸਿਰਜਨਾ ਵਿੱਚ ਮਹਤੱਵਪੂਰਣ ਭੂਮਿਕਾ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ। ਉਨ੍ਹਾਂ ਹੋਰ ਦਸਿਆ ਕਿ ਇਸ ਮੌਕੇ ਤੇ ਬੀਬੀ ਨਰਿੰਦਰ ਕੌਰ ਪ੍ਰਧਾਨ ਦੀ ਅਗਵਾਈ ਵਿੱਚ ਦਿੱਲੀ ਦੀਆਂ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਜਥੇ ਅਤੇ ਭਾਈ ਜਗਦੀਪ ਸਿੰਘ (ਹਜ਼ੂਰੂੀ ਰਾਗੀ ਗੁ. ਸੀਸਗੰਜ ਸਾਹਿਬ) ਗੁਰਬਾਣੀ ਦੇ ਮਨੋਹਰ ਕਰਿਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply