ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਦਾ ਨਤੀਜਾ ਸ਼ਾਨਦਾਰ ਰਿਹਾ।ਇਹ ਨਤੀਜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਮੈਨੇਜਰ ਨਾਨਕ ਸਿੰਘ ਵਲੋਂ ਐਲਾਨਿਆ ਗਿਆ।ਡਾਇਰੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰਾਇਮਰੀ, ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਕਮੇਟੀ ਮੈਂਬਰ ਹਰਦੀਪ ਸਿੰਘ, ਪਲਵਿੰਦਰ ਸਿੰਘ, ਅਭਿਸ਼ੇਰ ਸਿੰਘ, ਜੋਗਿੰਦਰ ਸਿੰਘ, ਅਧਿਆਪਕ ਰਾਜਵਿੰਦਰ ਸਿੰਘ ਗੁਰਵਿੰਦਰ ਸਿੰਘ, ਮੀਨਾਕਸ਼ੀ ਸ਼ਰਮਾ ਦੇ ਨਾਲ ਪ੍ਰਿੰਸੀਪਲ ਨਰਿੰਦਰ ਕੌਰ ਨੂੰ ਉਹਨਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨ ਚਿੰਨ੍ਹ ਦਿੱਤੇ ਗਏ।ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।
ਇਸ ਮੌਕੇ ਮੈਡਮ ਕਵਲਜੀਤ, ਮਮਤਾ ਅਰੋੜਾ, ਜਗਜੀਤ, ਹਰਜੀਤ, ਗੁਰਮੀਤ ਤੋਂ ਇਲਾਵਾ ਸੇਵਾ ਮੁਕਤ ਅਧਿਆਪਕ ਹਰਜਿੰਦਰ ਕੌਰ, ਸੁਖਵੰਤ ਕੌਰ, ਮਨਵਿੰਦਰ ਕੌਰ ਅਤੇ ਮਨਜੀਤ ਕੌਰ ਵੀ ਹਾਜ਼ਰ ਹਨ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ …