ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰੇ ਫੁੱਟਬਾਲ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਕਿ ਪਿੰਡ ਜੱਬੋਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ।ਇਹ ਟੁਰਨਾਮੈਂਟ ਸਰਪੰਚ ਦਵਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ, ਜਿਸ ਲਈ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ।ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।ਕੈਬਨਟ ਮੰਤਰੀ ਈਟੀਓ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਨੂੰ ਅਨੁਸਾਸ਼ਨ ਵਿੱਚ ਬੰਨਦੀਆਂ ਹਨ ਅਤੇ ਵਿਅਕਤੀ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਕਰਦੀਆਂ ਹਨ।
ਇਸ ਮੌਕੇ ਕਲੱਬ ਪ੍ਰਧਾਨ ਦਲੇਰ ਸਿੰਘ, ਮਾਸਟਰ ਮਲਕੀਤ ਸਿੰਘ ਲਾਡੀ, ਮੈਂਬਰ ਪੰਚਾਇਤ ਮਨਜੀਤ ਸਿੰਘ, ਅੰਗਰੇਜ ਸਿੰਘ, ਕੰਵਲਜੀਤ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਸੁਵਿੰਦਰ ਸਿੰਘ, ਪਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਖੇਡ ਪ੍ਰੇਮੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …