ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ (ਪ੍ਰੋ.) ਡਾ. ਕਰਨਜੀਤ ਸਿੰਘ ਕਾਹਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਾਮਰਸ ਵਿਭਾਗ ਦੇ ਮੁੱਖੀ ਡਾ. ਅਰਵਿੰਦਰ ਕੌਰ ਕਾਹਲੋਂ ਨੇ ਡਾ. ਦੀਪਕ ਦੇਵਗਨ ਨਾਲ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।
ਡਾ. ਅਰਵਿੰਦਰ ਕਾਹਲੋਂ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਕਾਲਜ ’ਚ ਪੌਦਿਆਂ ਅਤੇ ਰੁੱਖਾਂ ਦੀ ਲਗਨ ਪ੍ਰਤੀ ਸੰਵੇਦਨਸ਼ੀਲ ਬਣਾਉਂਦਿਆਂ ਕਿਹਾ ਕਿ ਕੁਦਰਤ ਸਾਡੀ ਸਭ ਤੋਂ ਚੰਗੀ ਦੋਸਤ ਹੈ ਅਤੇ ਇਹ ਸਾਨੂੰ ਸਾਡੇ ਰੁਝੇਵਿਆਂ ਤੋਂ ਪੈਦਾ ਹੋਣ ਵਾਲੇ ਤਣਾਅ ਤੋਂ ਮੁਕਤ ਕਰਦੀ ਹੈ।ਉਨ੍ਹਾਂ ਨੇ ਡਾ. ਦੀਪਕ ਦੇਵਗਨ ਵੱਲੋਂ ਉਲੀਕੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਕਾਲਜ ਦੇ ਬੋਟੈਨੀਕਲ ਗਾਰਡਨ ’ਚ ਪੰਛੀਆਂ ਦੇ ਘਰ ਸਥਾਪਿਤ ਕੀਤੇ ਗਏ ਅਤੇ ਕੈਂਪਸ ’ਚ ਰੁੱਖ ਵੀ ਲਗਾਇਆ ਗਿਆ ਹੈ।
ਡਾ. ਦੇਵਗਨ ਨੇ ਉਕਤ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਯਕੀਨੀ ਦਿਵਾਉਂਦਿਆਂ ਕਿਹਾ ਕਿ ਸੁਸਾਇਟੀ ਵਿਦਿਆਰਥੀਆਂ ’ਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾਂ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੌਦਿਆਂ ਅਤੇ ਰੁੱਖਾਂ ਦੀ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਡਾ. ਨਿਧੀ ਸੱਭਰਵਾਲ ਆਏ ਸਮੂੰਹ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਦਲਜੀਤ ਸਿੰਘ, ਡਾ. ਅਮਨਦੀਪ ਸਿੰਘ, ਪ੍ਰੋ. ਮੀਨੂ ਚੋਪੜਾ, ਡਾ. ਲਵਲੀਨ ਕੌਰ, ਡਾ. ਅਨੁਰੀਤ ਕੌਰ, ਡਾ. ਮਧੂ, ਗੁਰਪ੍ਰੀਤ ਸਿੰਘ, ਡਾ. ਜਸਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਅਨਿੰਦਿਤਾ ਕੌਰ ਕਾਹਲੋਂ, ਰੂਹਗੁਲਾਬ ਸਿੰਘ, ਡਾ. ਸਾਮੀਆ, ਡਾ. ਅਮਰਬੀਰ ਸਿੰਘ ਭੱਲਾ, ਸੀ੍ਰਮਤੀ ਜਪਨੀਤ ਕੌਰ ਆਦਿ ਮੌਜ਼ੂਦ ਸਨ।
Check Also
ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ
ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …