ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ, ਸਟਾਫ਼ ਮੈਂਬਰ, ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ।
ਡਾ: ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ’ਚ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦਾ ਬਹੁਤ ਵਡਮੁੱਲਾ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਲਈ ਦੇਸ਼ ਭਰ ’ਚ ਜਿੰਨ੍ਹਾਂ 121 ਦੇਸ਼ ਭਗਤਾਂ ਨੂੰ ਫਾਂਸੀ ’ਤੇ ਚੜ੍ਹਾਇਆ ਗਿਆ, ਉਨ੍ਹਾਂ ’ਚੋਂ 93 ਸਿੱਖ ਸਨ।ਭਾਵੇਂ ਸਿੱਖ ਭਾਰਤ ਦੀ ਕੁੱਲ ਆਬਾਦੀ ਦਾ 1.5% ਹਨ, ਪਰ ਆਜ਼ਾਦੀ ਦੇ ਸੰਘਰਸ਼ ’ਚ ਸਿੱਖਾਂ ਦਾ ਯੋਗਦਾਨ 90% ਰਿਹਾ ਹੈ।
ਉਨ੍ਹਾਂ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣ ਅਤੇ ਉਨ੍ਹਾਂ ਵਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਪ੍ਰੋਫੈਸਰ ਡਾ. ਸੁਖਮਨਪ੍ਰੀਤ ਕੌਰ ਵਲੋਂ ਪ੍ਰੋਗਰਾਮ ਦੇ ਆਯੋਜਨ ਸਬੰਧੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾਵਾਂ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੀ ਦਲਦਲ ’ਚੋ ਨਿਕਲਣ ਲਈ ਇਕ ਨਾਟਕ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ਿਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪ੍ਰਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਪ੍ਰੀਤ ਇੰਦਰ ਕੌਰ, ਡਾ. ਅਨੀਤਾ, ਡਾ. ਹਰਜੋਤ ਕੌਰ, ਪ੍ਰੋ. ਬਲਗੇਰ ਸਿੰਘ, ਪ੍ਰੋ. ਉਤਕਰਸ਼ ਸੇਠ, ਪ੍ਰੋ. ਤਨਵੀਰ ਕੌਰ ਬਲ, ਪ੍ਰੋ. ਸੁਗਮ, ਪ੍ਰੋ. ਰਿਚਾ ਜੋਸ਼ੀ, ਪ੍ਰੋ. ਮਨਸੀਰਤ ਕੌਰ ਪ੍ਰੋ. ਵਜ਼ੀਰ ਸਿੰਘ, ਰਣਜੀਤ ਸਿੰਘ ਨਿਗਰਾਨ, ਸਵਰਣ ਸਿੰਘ, ਵਿਕਰਮਜੀਤ ਸਿੰਘ, ਤਰਨਜੀਤ ਕੌਰ, ਸ਼ੈਲੀ ਸ਼ਰਮਾ ਆਦਿ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …