ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਸਿਹਤ ਦਿਵਸ 2025 ਮਨਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਤਣਾਅ ਪ੍ਰਬੰਧਨ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ।ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਮੌਕੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਰੂਪਨ ਢਿੱਲੋਂ ਐਸੋਸੀਏਟ ਪ੍ਰੋਫੈਸਰ ਨੇ ਇਹ ਵਿਸ਼ੇਸ਼ ਲੈਕਚਰ ਦਿੱਤਾ।ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. (ਡਾ.) ਰਾਜਿੰਦਰ ਕੌਰ ਨੇ ਸਾਰਿਆਂ ਦਾ ਨਿੱਘਾ ਸਵਾਗਤ ਕਰਦਿਆਂ ਰੋਜ਼ਾਨਾ ਜੀਵਨ ਵਿੱਚ ਤਣਾਅ ਘੱਟ ਕਰਨ `ਤੇ ਜ਼ੋਰ ਦਿੱਤਾ।
ਸਮਾਗਮ ਦੇ ਬੁਲਾਰੇ ਡਾ. ਰੂਪਨ ਢਿੱਲੋਂ ਨੇ ਤਣਾਅ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਗੰਭੀਰ ਚਿੰਤਾਵਾਂ ਬਾਰੇ ਗੱਲ ਕਰਦਿਆਂ ਤਣਾਅ ਦੇ ਸ਼ੁਰੂਆਤੀ ਲੱਛਣ ਅਤੇ ਰੋਕਥਾਮ ਰਣਨੀਤੀਆਂ ਬਾਰੇ ਦੱਸਦਿਆਂ ਥਕਾਵਟ, ਚਿੰਤਾ, ਮੂਡ ਅਤੇ ਪੁਰਾਣੀ ਸਿਹਤ ਸਥਿਤੀਆਂ ਸਮੇਤ ਸਰੀਰਕ ਅਤੇ ਭਾਵਨਾਤਮਕ ਤੰਦਰੁਸਤੀ `ਤੇ ਲੰਬੇ ਸਮੇਂ ਤੱਕ ਤਣਾਅ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ।ਉਨ੍ਹਾਂ ਤਣਾਅ ਦੇ ਪ੍ਰਬੰਧਨ ਲਈ ਕਈ ਉਪਾਅ ਸੁਝਾਏ ਜਿਵੇਂ ਕਿ ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਣਾ, ਕੁਦਰਤ ਵੱਲ ਧਿਆਨ, ਸੈਰ ਕਰਨਾ, ਧਿਆਨ ਅਭਿਆਸ, ਸਮਾਂ ਪ੍ਰਬੰਧਨ ਅਤੇ ਪੇਸ਼ੇਵਰ ਸਹਾਇਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …