Friday, June 19, 2026

ਸ੍ਰੀ ਗੁਰੂ ਨਾਨਕ ਦੇਵ ਜੀ ਗਰਲਜ਼ ਅਕੈਡਮੀ ਵਿਖੇ ਲੋਹੜੀ ਮਨਾਈ

PPN1401201512

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਨਾਨਕ ਦੇਵ ਜੀ ਗਰਲਜ਼ ਅਕੈਡਮੀ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਕਾਲਜ ਦੀਆਂ ਵਿਦਿਆਰਥਣਾ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪੇਸਕਾਰੀਆਂ ਕੀਤੀਆਂ ਗਈਆਂ, ਜਿਸ ਵਿੱਚ ਵਿਦਿਆਰਥਣਾਂ ਵਲੋਂ ਲੋਹੜੀ ਦੇ ਗੀਤ, ਗਿੱਧਾ, ਡਾਂਸ ਆਦਿ ਪੇਸ਼ ਕੀਤੇ ਗਏ।ਇਸ ਮੌਕੇ ਤੇ ਕਾਲਜ ਦੀ ਚੇਅਰਪਰਸਨ ਮੈਡਮ ਮਨਜੀਤ ਕੌਰ ਕਾਕਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਲੋਹੜੀ ਦੇ ਤਿਉਹਾਰਾਂ ਦੇ ਮਹੱਤਵ ਬਾਰੇ ਦੱਸਦਿਆਂ ਸਭ ਨੂੰ ਸ਼ੁੱਭ ਕਾਮਨਾਵਾਂ ਤੇ ਵਧਾਈਆਂ ਦਿੱਤੀਆਂ।ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਵਲੋਂ ਵਿਦਿਆਰਥਣਾਂ ਨੂੰ ਰਿਉੜੀਆਂ ਅਤੇ ਮੂੰਗਫਲੀਆਂ ਵੰਡੀਆਂ ਗਈਆਂ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply