ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਜਯੰਤੀ, ਵਿਸਾਖੀ ਅਤੇ
ਪਾਖੰਡ ਖੰਡਿਨੀ ਪਤਾਕਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ।ਪ੍ਰਮਾਤਮਾ ਦੀ ਪ੍ਰਾਰਥਨਾ ਕਰਕੇ ਜਸ਼ਨ ਦੀ ਸ਼ੁਰੂਆਤ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਤਿਉਹਾਰ ਦੀ ਖੁਸ਼ੀ ਭੰਗੜਾ ਪਾ ਕੇ ਤੇ ਲੋਕ ਗੀਤ ਗਾ ਕੇ ਮਨਾਈ।
ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਜਿੰਨ੍ਹਾਂ ਦੀ ਵਰੇ੍ਹਗੰਢ 14 ਅਪ੍ਰੈਲ ਨੂੰ ਆਉਂਦੀ ਹੈ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਜੀਵਨ ਅੰਸ਼ ਪੜ੍ਹੇ।ਵਿਦਿਆਰਥੀਆਂ ਨੇ ਛੂਤ-ਛਾਤ ਅਤੇ ਜਾਤੀ ਪਾਬੰਦੀ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਬਾਰੇ ਗੱਲ ਕੀਤੀ।ਇਸ ਦਿਨ 1867 ਵਿੱਚ ਸਵਾਮੀ ਦਇਆਨੰਦ ਸਰਸਵਤੀ ਨੇ ਆਪਣਾ ਵੇਦ ਸ਼ੁਰੂ ਕੀਤਾ ਸੀ।ਹਰਿਦਵਾਰ ਕੁੰਭ ਵਿਖੇ ਪ੍ਰਚਾਰ ਮਿਸ਼ਨ ਨੇ ਬੇਮਿਸਾਲ ਪਾਖੰਡ ਖੰਡਿਨੀ ਪਤਾਕਾ ਲਹਿਰਾਇਆ।1699 ਈ: ਵਿੱਚ ਉਸੇ ਦਿਨ ਸਿੱਖਾਂ ਦੇ ਦੱਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ।
ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ।ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਅਸ਼ੀਰਵਾਦ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਈਮਾਨਦਾਰੀ, ਭਾਈਚਾਰਾ, ਕੁਰਬਾਨੀ ਅਤੇ ਨੈਤਿਕ ਕਦਰਾਂ-ਕੀਮਤਾਂ ਅਪਨਾਉਣ ਲਈ ਕਿਹਾ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media