ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੂਰੇ ਪੰਜਾਬ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਗਏ।ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਮੁਕੰਮਲ ਪ੍ਰੋਜਕਟਾਂ ਦਾ ਉਦਘਾਟਨ ਕੀਤਾ ਗਿਆ।
ਜਿਕਰਯੋਗ ਹੈ ਕਿ ਵਿਭੂਤੀ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਠਾਨਕੋਟ ਵਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਨਰਾਇਣੀ ਵਿਖੇ ਪਹੁੰਚ ਕੇ 3.36 ਲੱਖ ਰੁਪਏ ਨਾਲ ਸਕੂਲ ਦੀ ਕੀਤੀ ਚਾਰਦੀਵਾਰੀ ਅਤੇ 1.40 ਲੱਖ ਰੁਪਏ ਨਾਲ ਪਖਾਨਿਆਂ ਦੀ ਕੀਤੀ ਰਿਪੇਅਰ, ਤੋਂ ਇਲਾਵਾ ਸਰਕਾਰੀ ਹਾਈ ਸਕੂਲ ਗੂੜਾ ਕਲ੍ਹਾ ਵਿਖੇ 9,65 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ 7.51 ਲੱਖ ਰੁਪਏ ਨਾਲ ਕੀਤੇ ਗਏ ਕਮਰੇ ਦਾ ਉਦਘਾਟਨ ਕੀਤਾ ਗਿਆ।
ਅੰਮਿਤ ਮੰਟੂ ਹਲਕਾ ਇੰਚਾਰਜ਼ ਸੁਜਾਨਪੁਰ ਅਤੇ ਜਿਲ੍ਹਾ ਪ੍ਰਧਾਨ ਪਠਾਨਕੋਟ ਸਰਕਾਰੀ ਪ੍ਰਾਇਮਰੀ ਸਕੂਲ ਮਿਰਜਾਪੁਰ ਵਿਖੇ ਪਹੁੰਚੇ ਅਤੇ 3.70 ਲੱਖ ਰੁਪਏ ਨਾਲ ਕੀਤੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸੌਲੀ ਭੋਲੀ ਵਿਖੇ 3.04 ਲੱਖ ਰੁਪਏ ਨਾਲ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਆਜੀਜਪੁਰ ਖਦਾਵਰ ਵਿਖੇ 4.70 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ 9.65 ਲੱਖ ਰੁਪਏ ਨਾਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ।
ਵਿਭੂਤੀ ਸਰਮਾ ਹਲਕਾ ਇੰਚਾਰਜ਼ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਪਠਾਨਕੋਟ-ਕਮ-ਹਲਕਾ ਇੰਚਾਰਜ਼ ਸੁਜਾਨਪੁਰ ਨੇ ਵੱਖ-ਵੱਖ ਸਮਾਰੋਹਾਂ ਦੋਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ‘ਚ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ‘ਚ ਸੂਬੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
Check Also
ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ …