ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਰਸਮੀ ਤੌਰ ‘ਤੇ ਸ਼ੁਰੂ ਕਰਵਾਈ।ਉਹਨਾਂ ਨਾਲ ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਜਿਲਾ ਖੁਰਾਕ ਸਪਲਾਈ ਅਧਿਕਾਰੀ ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਨੇ ਨਵੇਂ ਸੀਜ਼ਨ ਦੀ ਸ਼ੁਰੂਆਤ ਲਈ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸਾਰੇ ਇੱਕ ਟੀਮ ਬਣ ਕੇ ਕੰਮ ਕਰੋ, ਸਾਡੇ ਸਾਰੇ ਵਿਭਾਗ ਤੁਹਾਡੀ ਮਦਦ ਲਈ ਤਿਆਰ ਹਨ।
ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ।ਬੀਤੇ ਦਿਨ ਰਈਆ ਮੰਡੀ ਵਿੱਚ ਹੋਈ ਕਣਕ ਦੀ ਖਰੀਦ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਕੱਲ ਅਜੇ ਕਣਕ ਦੀ ਖਰੀਦ ਪਨਗਰੇਨ ਨੇ ਕੀਤੀ ਸੀ ਅਤੇ ਅੱਜ ਉਸ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਜਾ ਚੁੱਕੀ ਹੈ।ਉਨਾਂ ਕਿਹਾ ਕਿ ਤੁਸੀਂ ਸੁੱਕੀ ਫਸਲ ਲੈ ਕੇ ਆਓ ਅਤੇ ਤੁਹਾਡੀ ਫਸਲ ਵੀ ਨਾਲੋੋ ਨਾਲ ਖਰੀਦੀ ਜਾਵੇਗੀ ਤੇ ਅਦਾਇਗੀ ਵੀ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …