ਅੰਮ੍ਰਿਤਸਰ, ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ
ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਲਈ ਸਬ ਰਜਿਸਟਰਾਰ ਦਫਤਰਾਂ ਵਿਚ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਸਬੰਧਤ ਸਬ ਰਜਿਸਟਰਾਰ ਖੁਦ ਧਿਆਨ ਦੇਣ। ਉਨਾਂ ਕਿਹਾ ਕਿ ਜ਼ਮੀਨਾਂ ਦਾ ਇੰਦਰਾਜ਼ ਆਨਲਾਈਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਘਰ ਬੈਠੇ ਹੀ ਆਪਣੇ ਇੰਤਕਾਲ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਵੀਡੀਓ ਕਾਨਫਰਿੰਸਗ ਰਾਹੀ ਸਮੂਹ ਐਸ.ਡੀ.ਐਮਜ਼ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਦੇ ਨਾਲ ਖ਼ਰਾਬ ਹੋਈਆਂ ਫਸਲਾਂ ਦੇ ਲਾਭਪਾਤਰੀਆਂ ਨੂੰ ਤੁਰੰਤ ਮੁਆਵਜ਼ੇ ਵੰਡੇ ਜਾਣ।ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਪੈਂਦੇ ਪਟਵਾਰੀਆਂ ਰਾਹੀ ਡਿਜ਼ਟਲ ਕਰੋਪਸ ਸਰਵੇ ਵਿੱਚ ਫਸਲਾਂ ਦੀ ਫੋਟੋਗ੍ਰਾਫੀ ਨੂੰ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਵੀਡੀਓ ਕਾਨਫਰੰਸਿੰਗ ਵਿਚ ਐਸ.ਡੀ.ਐਮ ਬਾਬਾ ਬਕਾਲਾ ਅਮਨਦੀਪ ਸਿੰਘ, ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media