ਰਾਜਾਸਾਂਸੀ 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ
ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਲਿਆ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਂਦੀਆਂ ਵਲੋਂ ਇਹ ਪ੍ਰਗਟਾਵਾ ਹਲਕਾ ਰਾਜਾਸਾਂਸੀ ਦੇ ਸਰਕਾਰੀ ਹਾਈ ਸਕੂਲ ਮਾਨਾਂਵਾਲਾ, ਸਰਕਾਰੀ ਹਾਈ ਸਕੂਲ ਕੋਟਲਾ ਡੂਮ, ਸਰਕਾਰੀ ਐਲੀਮੈਂਟਰੀ ਸਕੂਲ ਮਾਨਾਂਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਿੱਟੇਵੱਡ ਵਿਖੇ ਕਰੀਬ 43 ਲੱਖ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉੋਨ੍ਹਾਂ ਦੱਸਿਆ ਕਿ ਇੰਨ੍ਹਾਂ ਸਕੂਲਾਂ ਵਿੱਚ ਨਵੇ ਕਲਾਸਰੂਮ, ਨਵੀ ਚਾਰਦੀਵਾਰੀ ਦੇ ਨਾਲ ਨਾਲ ਆਧੁਨਿਕ ਕਲਾਸ ਰੂਮ ਵੀ ਬਣਾਏ ਜਾਣਗੇ।
ਚੇਅਰਮੈਨ ਨੇ ਕਿਹਾ ਕਿ ਜਿਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵਧ ਰਿਹਾ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਆਮ ਵੇਖਣ ਵਿੱਚ ਮਿਲ ਰਿਹਾ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚੱ ਦਾਖਲ ਕਰਵਾ ਰਹੇ ਹਨ।ਸਕੂਲ ਦੀ ਕਮੇਟੀ ਵਲੋਂ ਚੇਅਰਮੈਨ ਮਿਆਦੀਆਂ ਨੂੰ ਯਾਦਗਾਰੀ ਚਿੰਨ੍ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਕੁਲ ਮੁਖੀ ਦਵਿੰਦਰ ਸਿੰਘ, ਮੈਡਮ ਰਣਬੀਰ ਕੌਰ, ਰਾਜੂ ਮਾਹਲਾ, ਤੇਜਿੰਦਰਪਾਲ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਵੱੀ ਗਿਣਤੀ ‘ਚ ਸਕੂਲੀ ਬੱਚਿਆਂ ਦੇ ਮਾਪੇ ਅਤੇ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media