ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ ਵਾਲੇ ਵਿਅਕਤੀ ਸਨ।ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਿੱਖੀ ਪ੍ਰਤੀ ਸਮਰਪਣ ਭਾਵਨਾ ਦਾ ਹੀ ਨਤੀਜਾ ਹੈ ਕਿ ਅੱਜ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਿੱਖ ਸੰਗਤਾਂ ਨੂੰ ਗੁਰਬਾਣੀ ਦੀ ਸਮਝ ਅਤੇ ਸਿੱਖ ਇਤਿਹਾਸ ਦੀ ਪ੍ਰੇਰਨਾ ਨਾਲ ਜੋੜ ਰਹੇ ਹਨ।ਐਡਵੋਕੇਟ ਧਾਮੀ ਨੇ ਇਸ ਦੁਖਦਾਈ ਮੌਕੇ ‘ਤੇ ਭਾਈ ਪਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …