Tuesday, March 3, 2026

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ।ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …