Thursday, September 24, 2026

ਵਿਧਾਇਕਾ ਜੀਵਨਜੋਤ ਕੌਰ ਨੇ ਹੁਸੈਨਪੁਰ ਚੌਂਕ ਤੋਂ ਸਫਾਈ ਮੁਹਿੰਮ ਦਾ ਕੀਤਾ ਅਗਾਜ਼

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਨੇ ਅੱਜ ਬੱਸ ਸਟੈਂਡ ਨੇੜੇ ਹੁਸੈਨਪੁਰ ਚੌਂਕ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਹ ਸਫਾਈ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ ਅਤੇ ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ ਕਰਕੇ ਹੀ ਹਟਣਗੇ।ਉਨ੍ਹਾਂ ਕਿਹਾ ਕਿ ਅੱਜ ਦੀ ਸਫਾਈ ਮੁਹਿੰਮ ਵਿੱਚ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ, ਸਫਾਈ ਕਰਮਚਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਹੈ। ਵਿਧਾਇਕਾ ਨੇ ਕਿਹਾ ਕਿ ਸਫਾਈ ਵਿਵਸਥਾ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ ਅਤੇ ਲੋਕਾਂ ਦੇ ਸਾਥ ਤੋਂ ਬਿਨਾਂ ਸ਼ਹਿਰ ਦੀ ਸਫਾਈ ਰੱਖਣੀ ਅਸੰਭਵ ਹੈ।ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।
ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਨੇ ਕਿਹਾ ਕਿ ਜੇ ਇੰਦੌਰ ਸ਼ਹਿਰ ਭਾਰਤ ਦਾ ਸਭ ਤੋਂ ਸਾਫ ਸ਼ਹਿਰ ਹੋ ਸਕਦਾ ਹੈ ਤਾਂ ਅੰਮ੍ਰਿਤਸਰ ਕਿਉਂ ਨਹੀਂ।ਉਹਨਾਂ ਕਿਹਾ ਕਿ ਇਹ ਇਕੱਲੀ ਕਾਰਪੋਰੇਸ਼ਨ ਜਾਂ ਨਗਰ ਸੁਧਾਰ ਟਰੱਸਟ ਦਾ ਕੰਮ ਨਹੀਂ।ਸ਼ਹਿਰ ਵਿੱਚ ਰਹਿਣ ਵਾਲੇ ਹਰ ਬਾਸ਼ਿੰਦੇ ਦਾ ਸਾਥ ਚਾਹੀਦਾ ਹੈ ਤਾਂ ਹੀ ਸ਼ਹਿਰ ਦੀਆਂ ਸੜਕਾਂ ਸਾਫ ਸੁਥਰੀਆਂ ਰਹਿ ਸਕਦੀਆਂ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …