ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿੰਡ ਬਰ੍ਹਮੀ ਦੇ ਮ੍ਰਿਤਕ ਮਨਰੇਗਾ ਮਜ਼ਦੂਰ ਅਵਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਆਮ ਆਦਮੀ ਪਾਰਟੀ ਦੇ
ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਰਪੰਚ ਹਰਨੇਕ ਸਿੰਘ, ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਦੀ ਮੌਜ਼ੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਲੱਖ ਰੁਪਏ ਦਾ ਚੈਕ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੂੰ ਸੌਂਪਿਆ।ਮ੍ਰਿਤਕ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪਰਿਵਾਰ ਨੂੰ ਹਰ ਪ੍ਰਕਾਰ ਦੀ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਮਨਰੇਗਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਲਣ ਵਾਲੇ ਬਾਕੀ ਲਾਭ ਵੀ ਪਰਿਵਾਰ ਨੂੰ ਜਲਦ ਹੀ ਦਿੱਤੇ ਜਾਣਗੇ।
ਮ੍ਰਿਤਕ ਅਵਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਪਿੰਡ ਵਾਸੀ, ਰਿਸ਼ਤੇਦਾਰ, ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁੰਨ ਵੀ ਹਾਜ਼ਰ ਸਨ।ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਦਿਵਿਆਂਗ ਪਤਨੀ ਨੂੰ ਅੰਗਹੀਣ ਪੈਨਸ਼ਨ ਤੋਂ ਇਲਾਵਾ ਵਿਧਵਾ ਪੈਨਸ਼ਨ, ਐਕਸਗ੍ਰੇਸ਼ੀਆ ਗਰਾਂਟ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਟਰੱਕ ਯੂਨੀਅਨ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਵਿਧਾਇਕ ਦੇ ਪੀ.ਏ ਕਮਲ ਸੁਖਾਣਾ, ਗੁਰਜੀਤ ਸਿੰਘ ਬੱਗਾ, ਸੁਖਦੇਵ ਸਿੰਘ, ਸ਼ਿੰਗਾਰਾ ਸਿੰਘ, ਸੁਖਵਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media