ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ
ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿੱਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ।ਉਨ੍ਹਾਂ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ, ਇੰਚਾਰਜ ਪ੍ਰਜਿੰਦਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਜਸਪਾਲ ਸਿੰਘ ਢੱਡੇ, ਗੁਰਤਿੰਦਰਪਾਲ ਸਿੰਘ, ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media