ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ
ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ ਕੈਨੇਡਾ ਦੀ ਰਾਜਨੀਤੀ ਵਿੱਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਜਿੱਤ ਪੰਜਾਬੀਆਂ ਦੀ ਸੰਘਰਸ਼ਪੂਰਨ ਮਿਹਨਤ, ਇਮਾਨਦਾਰੀ ਅਤੇ ਮਾਨਵੀ ਸੇਵਾਵਾਂ ਦਾ ਨਤੀਜਾ ਹੈ।ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਉਭਰਨ ਵਾਲੀ ਲਿਬਰਲ ਪਾਰਟੀ ਅਤੇ ਉਸ ਦੇ ਆਗੂ ਮਾਰਕ ਕਾਰਨੀ ਨੂੰ ਵੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰ ਸਮਾਜਿਕ ਨਿਆਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨ, ਇਸ ਦੀ ਆਸ ਕਰਦੇ ਹਾਂ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media