ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ
ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।
ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।ਬੀ.ਆਈ.ਐਸ ਕੇਅਰ ਮੋਬਾਈਲ ਐਪ ਦੀ ਵਰਤੋਂ ਵਿਦਿਆਰਥੀਆਂ ਨੂੰ ਦਿਖਾਈ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਗੁਣਵੱਤਾ ਸੰਬੰਧੀ ਸ਼ਿਕਾਇਤਾਂ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।
ਇਸ ਤੋਂ ਬਾਅਦ ਚਾਰਟ ਬਣਾਉਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਰੰਗ ਬਿਰੰਗੇ ਚਾਰਟਾਂ ਰਾਹੀਂ ਭਾਰਤੀ ਮਿਆਰਾਂ ਦੀ ਮਹੱਤਤਾ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ।ਜੇਤੂਆਂ ਨੂੰ ਉਤਸ਼ਾਹਿਤ ਕਰਨ ਲਈ 2500/- ਰੁਪਏ ਨਕਦ ਇਨਾਮ ਵੰਡੇ ਗਏ।ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਸਟੇਸ਼ਨਰੀ ਅਤੇ ਰਿਫਰੇਸ਼ਮੈਂਟ ਵੀ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਬਿਪਨ ਕੁਮਾਰ ਨੇ ਇਸ ਸਮਾਰੋਹ ਦੀ ਦੇਖ-ਰੇਖ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media