ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਨਾਵਾਂ ਦੇ ਵਿਦਿਆਰਥੀਆਂ ਨੇ ਅੰਤਰ-
ਅਕਾਦਮੀ ਹਾਕੀ ਅਤੇ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਜਿੱਤ ਦਰਜ਼ ਕੀਤੀ।ਇਸ ਟੂਰਨਾਮੈਂਟ ਦਾ ਆਯੋਜਨ ਅਕਾਲ ਅਕੈਡਮੀ ਰਤੀਆ ਅਤੇ ਅਕਾਲ ਅਕੈਡਮੀ ਪੁਰਾਣੈਵਾਲਾ ਵਲੋਂ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਅਕੈਡਮੀਆਂ ਦੀਆਂ ਟੀਮਾਂ ਨੇ ਭਾਗ ਲਿਆ।ਅਕਾਲ ਅਕੈਡਮੀ ਮਨਾਵਾ ਦੀ ਲੜਕੀਆਂ ਦੀ ਟੀਮ ਨੇ ਹਾਕੀ ਅਤੇ ਫੁੱਟਬਾਲ ਦੋਹਾਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਲੜਕਿਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਹ ਸਫਲਤਾ ਕੋਚ ਗੁਰਪ੍ਰੀਤ ਸਿੰਘ ਦੀ ਸੂਝਵਾਨ ਸਿਖਲਾਈ ਦਾ ਨਤੀਜਾ ਹੈ।ਟੀਮਾਂ ਦੀ ਅਗਵਾਈ ਲੜਕੀਆਂ ਦੀ ਫੁੱਟਬਾਲ ਕਪਤਾਨ ਐਸ਼ਦੀਪ ਕੌਰ, ਹਾਕੀ ਕਪਤਾਨ ਅਮਨਦੀਪ ਕੌਰ ਅਤੇ ਲੜਕਿਆਂ ਦੇ ਹਾਕੀ ਕਪਤਾਨ ਰਜਿੰਦਰ ਸਿੰਘ ਨੇ ਕੀਤੀ।ਵਿਜੇਤਾ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੇ ਇਲਾਵਾ ਅਕਾਲ ਅਕੈਡਮੀ ਮਨਾਵਾ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਟੀਮ ਦੇ ਸਾਰੇ ਮੈਂਬਰਾਂ, ਕੋਚ ਅਤੇ ਸਟਾਫ ਨੂੰ ਦਿਲੋਂ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media