ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਸਵਾਗਤ ਅਤੇ ਵਿਦਾਇਗੀ ਪਾਰਟੀ ਕਰਵਾਈ ਗਈ।ਕਾਲਜ
ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਨਵੇਂ ਬੈਚ ਦੇ ਵਿਦਿਆਰਥੀਆਂ ਦਾ ਸਵਾਗਤ ਅਤੇ ਵਿੱਦਿਆ ਪ੍ਰਾਪਤ ਕਰਕੇ ਜਾਣ ਵਾਲਿਆਂ ਨੂੰ ਪਿਆਰ ਭਰੀ ਵਿਦਾਇਗੀ ਦਿੱਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. ਮਲਹੋਤਰਾ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਕਿਹਾ ਕਿ ਕਾਲਜ ਅਲੂਮਨੀ ਦੇ ਮੈਂਬਰ ਬਣ ਕੇ ਉਹ ਹਮੇਸ਼ਾਂ ਹੀ ਸੰਸਥਾ ਦੀ ਵਿਰਾਸਤ ਦਾ ਹਿੱਸਾ ਰਹਿਣਗੇ।ਉਨ੍ਹਾਂ ਕਿਹਾ ਕਿ ਕੋਈ ਮੰਜ਼ਿਲ ਦੂਰ ਨਹੀਂ ਹੁੰਦੀ, ਬੱਸ ਉਸ ਨੂੰ ਹਾਸਲ ਕਰਨ ਲਈ ਇੱਕ ਜੋਸ਼ ਤੇ ਜਨੂੰਨ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਆਪਣੀਆਂ ਸ਼ੁਭਇੱਛਾਵਾਂ ਭੇਟ ਕਰਦਿਆਂ ਦੱਸਿਆ ਕਿ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ।ਜਿਸ ਵਿੱਚ ਗਿੱਧਾ, ਡਾਂਸ, ਗੀਤ, ਸਕਿੱਟਾਂ ਆਦਿ ਰਾਹੀਂ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।
ਉਨ੍ਹਾਂ ਨਵੇਂ ਅਤੇ ਜਾਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਜੀਵਨ ਦੇ ਅਸਲ ਮਕਸਦ ਨੂੰ ਪਛਾਨਣ ਲਈ ਸਹੀ ਜੀਵਨ ਸ਼ੈਲੀ ਅਪਨਾਉਣ ’ਤੇ ਜ਼ੋਰ ਦਿੱਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media