Saturday, October 3, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਕਾਲਜ ਦੇ ਬੀ.ਏ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਅਤੇ 100 ਪ੍ਰਤੀਸ਼ਤ ਰਿਹਾ।ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਸੁਮਨਦੀਪ ਕੌਰ ਅਤੇ ਸੁਖਮਨਦੀਪ ਕੌਰ ਨੇ 70% ਲੈ ਕੇ ਪਹਿਲਾ ਸਥਾਨ, ਵਿਦਿਆਰਥੀ ਵਿਸ਼ਵਜੀਤ ਸਿੰਘ ਨੇ 69.5% ਲੈ ਕੇ ਦੂਜਾ ਅਤੇ ਵਿਦਿਆਰਥਣ ਸਿਮਰਨਜੀਤ ਕੌਰ ਨੇ 68.6% ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਲੜਕੀਆਂ ਤੋਂ ਇਲਾਵਾ ਇਸ ਸਾਲ ਲੜਕਿਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਮੋਹਰਲੇ ਸਥਾਨ ਹਾਸਲ ਕੀਤੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮਿਹਨਤ ਅਤੇ ਲਗਨ ਨਾਲ ਅਗਾਂਹ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …