ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ
ਸਿੱਖਣ ਸਿਖਾਉਣ ਦੀਆਂ ਕਿਰਿਆਵਾਂ ਨੂੰ ਲਾਗੂ ਕਰਨ ਲਈ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ’ ਕਾਰਨ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ਼ ਕੀਤਾ ਗਿਆ ਹੈ।ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ਼ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਢੱਡੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਫੱਤੂਭੀਲਾ, ਸਰਕਾਰੀ ਐਲੀਮੈਂਟਰੀ ਸਕੂਲ ਸ਼ਹਿਜਾਦਾ ਵਿਖੇ ਵਿਕਾਸ ਕਾਰਜ਼ਾਂ ਦੇ ਉਦਘਾਟਨ ਕਰਨ ਉਪਰੰਤ ਸਰਕਾਰੀ ਮਿਡਲ ਸਕੂਲ ਢੱਡੇ ਵਿਖੇ ਸਕੂਲ ਮੁਖੀ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਵਿਕਾਸ ਕਾਰਜ਼ਾਂ ਦਾ ਉਦਘਾਟਨ ਕਰਨ ਉਪਰੰਤ ਹਾਜ਼ਰ ਸਕੂਲ ਵਿਦਿਆਰਥੀਆਂ, ਮਾਪਿਆਂ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਮਜੀਠਾ ਨੇ ਕਿਹਾ ਕਿ ਸੂਬੇ ਦੇ 20 ਹਜਾਰ ਸਰਕਾਰੀ ਸਕੂਲਾਂ ਅੰਦਰ ਕਰੀਬ 28 ਲੱਖ ਵਿਦਿਆਰਥੀ ਸਿੱਖਿਆ ਹਾਸਲ ਕਰ ਹਨ, ਜਿੰਨਾਂ ਵਿਚੋਂ 17 ਹਜਾਰ ਦੇ ਕਰੀਬ ਵਿਦਿਆਰਥੀਆਂ ਨੂੰ ਵਾਈ-ਫਾਈ ਦੀ ਮੁਫਤ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਨਾਲ ਨੌਜੁਆਨ ਆਗੂ ਅਕਾਸ਼ਦੀਪ ਸਿੰਘ ਮਜੀਠਾ, ਪਰਮਿੰਦਰ ਸਿੰਘ ਉਪਲ ਹਲਕਾ ਕੋਆਰਡੀਨੇਟਰ, ਸਰਪੰਚ ਰਾਜ ਕੁਮਾਰ ਲੁੱਧੜ, ਸਰਪੰਚ ਲਖਵਿੰਦਰ ਸਿੰਘ ਵੇਗੇਵਾਲ, ਚੇਅਰਮੈਨ ਬਲਜੀਤ ਸਿੰਘ ਜਿਜੇਆਣੀ, ਸਰਪੰਚ ਧਮਨਾ ਸਿੰਘ ਢੱਡੇ, ਸਾਬਕਾ ਸਰਪੰਚ ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਬੱਲ, ਸਕੂਲ ਮੁਖੀ ਰੇਖਾ ਸ਼ਰਮਾ, ਸਕੂਲ ਮੁਖੀ ਚਮਕੌਰ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media