ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – 2024 ਬੈਚ ਦੀ ਆਈ.ਏ.ਐਸ ਅਧਿਕਾਰੀ ਮੈਡਮ ਪਿਯੂਸ਼ਾ ਨੇ ਅੰਮ੍ਰਿਤਸਰ ਵਿਖੇ ਬਤੌਰ ਸਹਾਇਕ ਕਮਿਸ਼ਨਰ
(ਅੰਡਰਟਰੇਨਿੰਗ) ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਦੱਸਣਯੋਗ ਹੈ ਕਿ ਮੈਡਮ ਪਿਯੂਸ਼ਾ ਨੇ ਬੀ.ਟੈਕ ਟੈਕਸਟਾਈਲ ਤਕਨਾਲੋਜੀ ਆਈ.ਆਈ.ਟੀ ਦਿੱਲੀ ਤੋਂ ਕੀਤੀ ਹੈ ਅਤੇ ਉਨ੍ਹਾਂ ਦੀ ਸਕੂਲੀ ਸਿੱਖਿਆ ਸੀਕਰ ਰਾਜਸਥਾਨ ਤੋ ਹੋਈ ਹੈ।ਮੈਡਮ ਪਿਯੂਸ਼ਾ ਨੇ ਦੱਸਿਆ ਕਿ ਉਨਾਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸ਼ੁਰੂਆਤੀ ਪੋਸਟਿੰਗ ਗੁਰੂ ਦੀ ਨਗਰੀ ਤੋਂ ਹੋਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇੇ ਆਧਾਰ ‘ਤੇ ਕਰਨਗੇ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media