ਭੀਖੀ, 5 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਚਾਰੇ ਹਾਊਸਾਂ (ਯਮੁਨਾ, ਰਾਵੀ, ਸਤਲੁਜ, ਗੁਦਾਵਰੀ) ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਪ੍ਰਸ਼ਨ ਪੁੱਛੇ ਗਏ।ਬੱਚਿਆਂ ਨੇ ਬੜੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉਤਰ ਦਿੱਤੇ।ਮੁਕਾਬਲੇ ਵਿੱਚ ਯਮਨਾ ਹਾਊਸ ਜੇਤੂ ਰਿਹਾ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਬੱਚਿਆਂ ਨੂੰ ਐਪ੍ਰੀਸ਼ੀਏਟ ਕਾਰਡ ਦਿੱਤੇ।ਸਕੂਲ ਪ੍ਰਿੰਸੀਪਲ ਮੈਡਮ ਰਤਨ ਨੇ ਕਿਹਾ ਕਿ ਮੁਕਾਬਲੇ ਵਿੱਚ ਹਿੱਸਾ ਵਿੱਚ ਹਿੱਸਾ ਲੈਣ ਨਾਲ ਬੱਚਿਆਂ ਦੇ ਮਨੋਬਲ ਵਿੱਚ ਵਾਧਾ ਹੁੰਦਾ ਹੈ।ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …