ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ
ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੀ ਤਕਨੀਕ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਵਾਈ ਫਾਈ ਦੀ ਸੁਵਿਧਾ, ਪ੍ਰੋਜੈਕਟਰ ਮਾਧਿਅਮ ਰਾਹੀ ਸਿੱਖਿਆ ਅਤੇ ਕੰਪਿਊਟਰ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ।
ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਵਿਧਾਨ ਸਭਾ ਹਲਕਾ ਅਧੀਨ ਪੈਂਦੇ 2 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉਨ੍ਹਾ ਦੱਸਆ ਕਿ ਸਰਕਾਰ ਵਲੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲਈ ਹੁਣ ਹਰੇਕ ਸਕੂਲ ਦੀ ਚਾਰਦੀਵਾਰੀ, ਨਵੇਂ ਸਮਾਰਟ ਕਲਾਸ ਰੂਮ, ਨਵੇ ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਜਿਥੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਵੀ ਜੋੜਿਆ ਜਾਵੇਗਾ।ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਕੈਬਿਨਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫੀਸਦੀ ਬਜ਼ਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।ਉਨ੍ਹਾਂ ਨੇ ਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਖੁਰਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖੇ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਬਲਰਾਜ ਸਿੰਘ ਬਲਾਕ ਪ੍ਰਧਾਨ ਤਰਸਿਕਾ, ਸਵਰਨ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਜੁਗਰਾਜ ਸਿੰਘ ਕੋਆਡੀਨੇਟਰ, ਅਮਰੀਕ ਸਿੰਘ ਦੇਵੀਦਾਸਪੁਰ ਅਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media