ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਤੇ ਸ਼ਾਂਤੀ ਦੇ
ਪੁੰਜ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ।ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ।ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨਾਲ ਗਰਮੀ ਦੀਆਂ ਛੁੱਟੀਆਂ ਦੇ ਕੰਮ ਦੇ ਸਬੰਧ ਵਿੱਚ ਗੱਲਬਾਤ ਕੀਤੀ।ਇਸ ਦੇ ਨਾਲ ਹੀ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।ਅਕਾਲ ਅਕੈਡਮੀ ਸਟਾਫ਼ ਵਲੋਂ ਪੰਛੀਆਂ ਦੀ ਘਟਦੀ ਜਾ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਅਕੈਡਮੀ ਵਿੱਚ ਮਿੱਟੀ ਦੇ ਕੁੱਜੇ ਵੰਡੇ ਗਏ ਤਾਂ ਜੋ ਪੰਛੀ ਆਪਣੀ ਪਿਆਸ ਨੂੰ ਬੁਝਾ ਸਕਣ।ਅਕਾਲ ਅਕੈਡਮੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ‘ਤੇ ਚਾਨਣਾ ਪਾਇਆ।ਸਾਰੇ ਸਟਾਫ਼ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media