ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ ਤੇ ਸਾਫ਼ ਸੁਥਰੀ ਆਬੋ-ਹਵਾ ਅਤੇ ਵਾਤਾਵਰਣ
ਦੀ ਸੁਰੱਖਿਆ ਦੇ ਸਬੰਧੀ ’ਚ ਵਾਤਾਵਰਨ ਦਿਵਸ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਵਲੋਂ ਵਾਤਾਵਰਨ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਕੂਲ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਰੁੱਖਾਂ ਦੀ ਕਟਾਈ ਕਾਰਨ ਵੱਧ ਰਹੀ ਤਪਸ਼ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਜੀਵ-ਜੰਤੂਆਂ ਅਤੇ ਮਨੁੱਖਤਾ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਦੀ ਸੁਰੱਖਿਆ ਵੀ ਲਾਜ਼ਮੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਬਾਰੇ ਉਤਸ਼ਾਹਿਤ ਕੀਤਾ।ਉਨ੍ਹਾਂ ਹਰੇਕ ਇਨਸਾਨ ਨੂੰ ਘੱਟੋ-ਘੱਟ ਇੱਕ ਬੂਟਾ ਉਚਿੱਤ ਥਾਂ ’ਤੇ ਲਗਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਨ ਦੀ ਉਸਾਰੀ ਦੇ ਮਨੋਰਥ ਨੂੰ ਪੂਰਾ ਕਰਨ ਅਤੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣਾ ਹਰੇਕ ਮਨੁੱਖ ਦੀ ਮੁੱਢਲੀ ਜ਼ਿੰਮੇਵਾਰੀ ਹੈ।ਪ੍ਰਿੰ: ਨਾਗਪਾਲ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਵੀ ਲਗਾਏ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media