ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੂਹ ਕਾਲਜਾਂ ਦੀਆਂ 6 ਜੂਨ 2025 ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਦਿਨ ਸ਼ੁੱਕਰਵਾਰ ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।ਇਹ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ `ਤੇ ਵੀ ਉਪਲੱਬਧ ਹੋਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …