Sunday, March 8, 2026

ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਸਮਾਪਤ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਭਾਸ਼ਾ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਇਹ ਕੈਂਪ 30 ਮਈ ਤੋਂ 6 ਜੂਨ ਤੱਕ ਲਗਾਇਆ ਗਿਆ ਸੀ।ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ, ਉਨ੍ਹਾਂ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਅਮੀਰੀ ਨਾਲ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ, ਹਰੀ ਹਰ ਯਾਦਵ ਸਮਾਪਤੀ ਸਮਾਰੋਹ ਵਿੱਚ ਮੁਖ ਮਹਿਮਾਨ ਵਜੋਂ ਮੌਜ਼ੂਦ ਸਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਹੁ-ਭਾਸ਼ਾਈਵਾਦ ਦੀ ਮਹੱਤਤਾ ਬਾਰੇ ਦੱਸਿਆ ਅਤੇ ਭਾਰਤ ਦੀ ਭਾਸ਼ਾਈ ਏਕਤਾ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਮਰ ਕੈਂਪ ਵਿੱਚ ਵਿਦਿਆਰਥੀਆਂ ਨੂੰ ਭਾਰਤ ਦੀ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਏਕਤਾ ਦੀ ਭਾਵਨਾ, ਵੱਖ-ਵੱਖ ਭਾਸ਼ਾਵਾਂ ਪ੍ਰਤੀ ਸਤਿਕਾਰ ਅਤੇ ਭਾਰਤੀ ਹੋਣ `ਤੇ ਮਾਣ ਦੀ ਭਾਵਨਾ ਪੈਦਾ ਹੁੰਦੀ ਹੈ। ਸਲਾਈਟ ਦੀ ਸਹਾਇਕ ਪ੍ਰੋਫੈਸਰ, ਸ਼੍ਰੀਮਤੀ ਬਰਖਾ ਮਾਲੀ ਨੇ ਇਸ ਕੈਂਪ ਵਿੱਚ ਕੋਆਰਡੀਨੇਟਰ ਵਜੋਂ ਆਪਣੀ ਮੌਜ਼ੂਦਗੀ ਨੂੰ ਦਰਸਾਇਆ।ਉਨ੍ਹਾਂ ਨੇ ਪ੍ਰਿੰਸੀਪਲ ਅਤੇ ਕੇਂਦਰੀ ਵਿਦਿਆਲਿਆ ਸੰਗਠਨ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਸਮਰਪਣ ਅਤੇ ਸਹਿਯੋਗ ਦੀ ਪ੍ਰਸੰਸਾ ਕੀਤੀ।
ਵਿਦਿਆਰਥੀਆਂ ਨੇ ਵੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।ਅੰਤ ਵਿੱਚ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ।ਸਮਾਪਤੀ ਸਮਾਰੋਹ ਵਿੱਚ ਦੇਵੀ ਲਾਲ, ਪੋਸਟ ਗ੍ਰੈਜੂਏਟ ਅਧਿਆਪਕ ਅਤੇ ਅੰਕਿਤ ਕੁਮਾਰ ਵੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …