ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਰਣ ਦੀ ਸ਼ੁੱਧਤਾ ਲਈ ਸ਼ੰਦੇਸ਼ ਦਿੱਤਾ।ਸਿਵਲ
ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਪਰ ਦਹਾਕਿਆਂ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।ਪਲਾਸਟਿਕ ਦੀਆਂ ਬੋਤਲਾਂ, ਸਟ੍ਰਾਸ, ਕੱਪ-ਪਲੇਟਾਂ ਅਤੇ ਬੈਗ ਲਗਭਗ 20 ਸਾਲਾਂ ਤੱਕ ਵੀ ਨਸ਼ਟ ਨਹੀਂ ਹੁੰਦੇ ਅਤੇ ਇਹਨਾਂ ਦੀ ਵਜ੍ਹਾ ਨਾਲ ਧਰਤੀ ਹੇਠਾਂ ਬਹੁਤ ਹੀ ਹਾਨੀਕਾਰਕ ਰਸਾਇਣ ਉਤਪੰਨ ਹੋ ਜਾਂਦੇ ਹਨ।ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਅੱਜ ਦੇ ਦਿਨ ਪ੍ਰਣ ਕਰੀਏ ਕਿ ਪਲਾਸਟਿਕ ਦੀ ਵਰਤੋਂ ਤੋਂ ਪ੍ਰਹੇਜ਼ ਕਰਦੇ ਹੋਏ, ਵਾਤਾਵਰਣ ਦੇ ਬਚਾਉ ਵਿੱਚ ਰੁੱਖ ਲਗਾ ਕੇ ਆਪਣਾ ਕੀਮਤੀ ਯੋਗਦਾਨ ਪਾਈਏ।ਵਾਤਾਵਰਣ ਨੂੰ ਸ਼ੁੱਧ ਅਤੇ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣਾ ਹਰੇਕ ਇਨਸਾਨ ਦਾ ਫਰਜ਼ ਹੈ।ਇਸ ਲਈ ਜਿਥੇ ਵੀ ਕੋਈ ਦਰੱਖਤ ਸੁੱਕ ਗਿਆ ਹੋਵੇ ਜਾਂ ਬਿਰਧ ਹੋ ਗਿਆ ਹੋਵੇ ਉਸ ਦੀ ਜਗ੍ਹਾ ਤੁਰੰਤ ਨਵਾਂ ਬੂਟਾ ਲਗਾਉਣਾ ਚਾਹਿਦਾ ਹੈ।ਇਸ ਤੋਂ ਇਲਾਵਾ ਦਰਖਤਾਂ ਦੀ ਬੇਲੋੜੀ ਕਟਾਈ ਤੋਂ ਤੌਬਾ ਕਰਨੀ ਚਾਹੀਦੀ ਹੈ।
ਇਸ ਅਵਸਰ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲਾ੍ ਟੀਕਾਕਰਣ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਡੀ.ਐਚ.ਓ ਡਾ. ਜਗਨਜੋਤ ਕੌਰ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਡੀ.ਪੀ.ਐਮ ਸੁਖਜਿੰਦਰ ਸਿੰਘ, ਏ.ਐਮ.ਓ ਗੁਰਦੇਵ ਸਿੰਘ, ਰੋਸ਼ਨ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media