Wednesday, March 11, 2026

ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਭੀਖੀ, 7 ਜੂਨ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਅਤੇ ਸਮੂਹ ਸਟਾਫ ਨੇ ਵਾਤਾਵਰਣ ਦਿਵਸ ਮੌਕੇ ਸਕੂਲ ਦੇ ਆਲੇ ਦੁਆਲੇ ਪੌਦੇ ਲਗਾਏ।ਚੇਅਰਮੈਨ ਸਿੰਗਲਾ ਵੱਲੋਂ ਸਾਲ 2025 ਵਿੱਚ ਇਹ ਪ੍ਰਣ ਕੀਤਾ ਕਿ ਪਲਾਸਟਿਕ ਨੂੰ ਪੂਰਨ ਤੌਰ ‘ਤੇ ਖਤਮ ਕਰਨਾ ਹੈ, ਕਿਉਂਕਿ ਪਲਾਸਟਿਕ ਕਦੇ ਵੀ ਖਤਮ ਨਹੀਂ ਹੁੰਦਾ, ਜਿਸ ਨਾਲ ਵੱਡੇ-ਵੱਡੇ ਕੂੜੇ ਦੇ ਢੇਰ ਲੱਗ ਜਾਂਦੇ ਹਨ।ਉਹਨਾ ਨੇ ਕਿਹਾ ਕਿ ਸਾਨੂੰ ਇਸ ਦੀ ਜਗ੍ਹਾ ਕੱਪੜੇ ਵਾਲੇ ਲਿਫਾਫਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ ਦੁਆਲਾ ਅਤੇ ਵਾਤਾਵਰਨ ਸਾਫ਼ ਹੋ ਸਕੇ।ਬੱਚਿਆਂ ਅਤੇ ਸਟਾਫ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਪ੍ਰਿੰਸਪਲ ਮੈਡਮ ਕਿਰਨ ਰਤਨ ਅਤੇ ਸਮੂਹ ਸਟਾਫ ਹਾਜ਼ਰ ਰਿਹਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …