ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਖਾਲਸਾ ਕਾਲਜ ਆਫ
ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਾਤਾਵਰਣ ਦਿਵਸ ਮਨਾਇਆ ਗਿਆ।
ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਕੈਂਪਸ ਵਿਖੇ ਪੁੱਜੇ।ਉਪਰੰਤ ਵਿਦਿਆਰਥੀਆਂ ਨੂੰ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਮੌਜ਼ੂਦਾ ਹਾਲਾਤਾਂ ’ਚ ਦਿਨ-ਬ-ਦਿਨ ਹੋ ਰਹੀ ਰੁੱਖਾਂ ਦੀ ਕਟਾਈ ਕਾਰਨ ਵਧ ਰਹੀ ਤਪਸ਼ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸੁਹਿਰਦ ਸਮਾਜ ਦੀ ਸਿਰਜਨਾ ਲਈ ਵਿਕਾਸ ਤਾਂ ਜ਼ਰੂਰੀ ਹੈ, ਪਰ ਜੀਵ-ਜੰਤੂਆਂ ਅਤੇ ਮਨੁੱਖਤਾ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਣ ਦੀ ਸੁਰੱਖਿਆ ਵੀ ਲਾਜ਼ਮੀ ਹੈ।
ਉਨ੍ਹਾਂ ਹਰੇਕ ਇਨਸਾਨ ਨੂੰ ਘੱਟੋ-ਘੱਟ ਇੱਕ ਬੂਟਾ ਉਚਿਤ ਥਾਂ ’ਤੇ ਲਗਾਉਣ ਅਤੇ ਸੜਕਾਂ, ਗਲੀਆਂ ਆਦਿ ਦਾ ਨਿਰਮਾਣ ਕਰਨ ਵਾਲੀਆਂ ਕੰਪਨੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਦੇ ਨਿਰਮਾਣ ਸਮੇਂ ਆਪਣੇ ਪ੍ਰੋਜੈਕਟਾਂ ’ਚ ਪੌਦਿਆਂ ਨੂੰ ਲਗਾਉਣ ਲਈ ਢੁੱਕਵੇਂ ਸਥਾਨ ਦੀ ਵਿਉਂਤਬਦੀ ਜਰੂਰ ਕਰਨ।ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਦਰੁਸਤ ਰਹੇਗਾ ਤਾਂ ਹਰੇਕ ਪ੍ਰਾਣੀ ਜੀਵਤ ਰਹਿ ਸਕੇਗਾ।
ਇਸੇ ਤਰ੍ਹਾਂ ਐਜ਼ੂਕੇਸ਼ਨ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਅਤੇ ਲੀਗਲ ਏਡ ਕਲੀਨਿਕ ਵਲੋਂ ਇੱਕ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਕੈਂਪ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ (ਦੋਵੇਂ ਐਸੋਸੀਏਟ ਪ੍ਰੋਫੈਸਰ), ਅਸਿਸਟੈਂਟ ਪ੍ਰੋਫੈਸਰ ਡਾ. ਦੀਪਿਕਾ ਕੋਹਲੀ, ਸ੍ਰੀਮਤੀ ਅੰਜੂ ਸ਼ਰਮਾ, ਸ੍ਰੀਮਤੀ ਅਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।ਜਿਸ ਦੀ ਸ਼ੁਰੂਆਤ ਡਾ. ਕੁਮਾਰ ਵੱਲੋਂ ਕਾਲਜ ਕੈਂਪਸ ਵਿਖੇ ਪੌਦੇ ਲਗਾ ਕੇ ਕੀਤੀ ਗਈ ਜਿਸ ਉਪਰੰਤ ਐਨ.ਐਸ.ਐਸ ਵਲੰਟੀਅਰ ਅਤੇ ਇੰਚਾਰਜ਼ ਵਲੋਂ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਕਾਉਂਕੇ ਦਾ ਦੌਰਾ ਕੀਤਾ ਗਿਆ।
ਡਾ. ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਪਿੰਡ ਦੇ ਸਰਪੰਚ ਹਰਪਾਲ ਸਿੰਘ ਦੇ ਸਹਿਯੋਗ ਦੇ ਨਾਲ ਪਿੰਡ ’ਚ ਬੂਟੇ ਲਗਾਏ ਗਏ ਅਤੇ ਵਿਦਿਆਰਥੀਆਂ ਦੁਆਰਾ ਘਰ-ਘਰ ਜਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਗਿਆ ਕਿ ਪੌਦੇ ਸਿਰਫ ਲਗਾਏ ਹੀ ਨਹੀਂ ਜਾਣਗੇ, ਸਗੋਂ ਇਨ੍ਹਾਂ ਨੂੰ ਪਾਲ ਪੋਸ ਕੇ ਵੱਡਾ ਵੀ ਕੀਤਾ ਜਾਵੇਗਾ।ਇਸ ਮੌਕੇ ਵਲੰਟੀਅਰ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਸਟਾਫ਼ ਨੇ ਵੀ ਭਾਗ ਲਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media