Thursday, March 5, 2026

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ।ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …