ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਖੂਨਦਾਨ ਦਿਵਸ ਦਾ ਆਯੋਜਨ ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਰੈਡ ਕਰਾਸ ਸੁਸਾਇਟੀ ਵਲੋਂ ਅੱਜ ਸਟੇਟ ਬੈਂਕ ਆਫ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਮੇਜਰ ਅਮਿਤ ਸਰੀਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਰੇ ਖੂਨਦਾਨੀਆਂ ਨੂੰ ਕਿਹਾ ਖੂਨਦਾਨ ਇੱਕ ਮਹਾਦਾਨ ਹੈ।ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਤਾਂ ਜੋ ਕੈਸਰ, ਥੈਲੇਸੀਮੀਆ ਅਤੇ ਹੋਰ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ।ਮੁੱਖ ਮਹਿਮਾਨ ਵਲੋਂ ਰਾਜੇਸ਼ ਕਾਥਾ, ਕਮਲ ਅਗਰਵਾਲ ਸਟੇਟ ਬੈਂਕ ਆਫ ਇੰਡੀਆ ਅਤੇ ਐਨ.ਜੀ.ਓ ਦੀ ਟੀਮ ਦੀ ਪ੍ਰਸੰਸਾ ਕੀਤੀ ਗਈ।31 ਖੂਨ ਦਾਨੀਆਂ ਨੇ ਖੂਨਦਾਨ ਕੀਤਾ।
ਐਡਵੋਕੇਟ ਰਜੀਵ ਮਦਾਨ ਡਿਪਟੀ ਐਡਵੋਕੇਟ ਜਨਰਲ ਪੰਜਾਬ ਉਚੇਚੇ ਤੌਰ ‘ਤੇ ਸ਼ਾਮਲ ਹੋਏ ਅਤੇ ਉਨ੍ਹਾ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸਮਾਜ ਸੇਵੀ ਸੰਸਥਵਾਂ ਅਤੇ ਯੂਥ ਕਲਬਾਂ ਨੂੰ ਵਿਸ਼ੇਸ਼ ਤੋਰ ‘ਤੇ ਖੂਨਦਾਨ ਦੇਣ ਦੀ ਅਪੀਲ ਕੀਤੀ।ਪ੍ਰੋਗਰਾਮ ਦੇ ਮੁੱਖ ਆਯੋਜਕ ਸੈਮਸਨ ਮਸੀਹ ਕਾਰਜਕਾਰੀ ਸਕੱਤਰ ਰੈਡ ਕਰਾਸ ਨੇ ਸਾਰੇ ਆਏ ਹੋਏ ਖੂਨਦਾਨੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ।ਡਾ. ਪਰਮਿੰਦਰਜੀਤ ਸਿੰਘ (ਦਿਲ ਦੇ ਰੋਗਾਂ ਦੇ ਡਾਕਟਰ), ਡਾ. ਗੁਰਸ਼ਰਨ ਸਿੰਘ, ਡਾ. ਦਲਜੀਤ ਕੋਰ, ਡਾ. ਰੋਜ ਅਤੇ ਉਨ੍ਹਾਂ ਦੀ ਟੀਮ ਦੇ ਨਾਲ ਹੀ ਖੂਨਦਾਨੀ ਬਿਕਰਮਜੀਤ ਸਿੰਘ, ਸ੍ਰੀਮਤੀ ਬਲਜੀਤ ਕੌਰ, ਸੁਖਵਿੰਦਰ ਸਿੰਘ, ਰਾਜੇਸ਼ ਸਿਦਾਨਾ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਰਾਜੇਸ਼ ਕਾਥਾ ਚੀਫ ਮੈਨੇਜਰ, ਸਟੇਟ ਬੈਕ ਆਫ ਇੰਡੀਆ ਨੇ ਸਾਰੇ ਆਏ ਹੋਏ ਮਹਿਮਾਨਾਂ ਤੇ ਖੂਨਦਾਨੀਆਂ ਦਾ ਧੰਨਵਾਦ ਕੀਤਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media