ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਏ ਗਏ ਵੱਖ-
ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਆਪਣੇ ਦਫ਼ਤਰ ਵਿਖੇ ਸਟਾਫ਼ ਦੀ ਹਾਜ਼ਰੀ ’ਚ ਮੂੰਹ ਮਿੱਠਾ ਕਰਵਾਇਆ।ਡਾ. ਜਸਪਾਲ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਲਈ ਗਈ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣ ਸੁਖਬੀਰ ਕੌਰ ਨੇ ਕੁਲ 600 ’ਚੋਂ 443 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਅਤੇ ਬੀ.ਏ.ਐਲ ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ 9ਵਾਂ ਦੀਆਂ ਵਿਦਿਆਰਥਣਾਂ ਚਾਹਤ ਲਾਂਬਾ ਨੇ 375 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਤਾਨੀਆ ਭੱਲਾ ਨੇ 372 ਨਾਲ ਤੀਜਾ ਅਤੇ ਮਨਪ੍ਰੀਤ ਕੌਰ ਨੇ 370 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਪਵਨਦੀਪ ਕੌਰ, ਡਾ. ਅਨੀਤਾ, ਪ੍ਰੋ. ਹੇਮਾ, ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਸੁਗਮ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media