ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਯੋਗਾ ਦਿਵਸ ਦਾ ਕੇਂਦਰੀ ਵਿਦਿਆਲਿਆ ਉਭਾਵਾਲ ਵਿੱਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਆਯੋਜਨ
ਕੀਤਾ ਗਿਆ।ਜਿਸ ਵਿਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਸਕੂਲ ਦੇ ਅਹਾਤੇ ਵਿੱਚ ਇਕੱਠੇ ਹੋਏ ਤੇ ਸਭ ਨੇ ਯੋਗ ਅਭਿਆਸ ਕੀਤਾ।01 ਤੋਂ 10ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਸਕੂਲ ਦੇ ਖੇਡ ਅਧਿਆਪਕ ਦੇ ਦਿਸ਼ਾ ਨਿਰਦੇਸ਼ ਤਹਿਤ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਸਕੂਲ ਦੇ ਪ੍ਰਿੰਸੀਪਲ ਨੇ ਕਿ “ਯੋਗਾ ਸਿਰਫ ਇੱਕ ਅਭਿਆਸ ਨਹੀਂ ਹੈ, ਇਹ ਚੰਗੀ ਜੀਵਨ ਸ਼ੈਲੀ ਅਤੇ ਮਾਨਸਿਕ ਸ਼ਾਂਤੀ ਵੱਲ ਪਹਿਲਾ ਕਦਮ ਹੈ।ਸਾਨੂੰ ਇਸ ਨੂੰ ਨਿਯਮਿਤ ਤੌਰ `ਤੇ ਅਪਣਾਉਣਾ ਚਾਹੀਦਾ ਹੈ।ਉਹਨਾਂ ਸਕੂਲ ਵਿੱਚ ਨਿਰੰਤਰ ਯੋਗ ਪ੍ਰੋਗਰਾਮ ਦੀ ਸ਼ੁਰੂਆਤ ਦਾ ਐਲਾਨ ਕੀਤਾ।ਯੋਗਾ ਨੂੰ ਕੇਂਦਰੀ ਵਿਦਿਆਲਿਆ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਲਈ ਲਾਜ਼ਮੀ ਹਿੱਸਾ ਬਣਾਇਆ ਗਿਆ ਹੈ।ਜਿਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਵਧੇਗੀ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media