ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਵਿਸ਼ਵ ਯੋਗ ਦਿਵਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਨੇ ਵੱਲਾ ਵਿੱਚ ਨਿਰਮਾਣ ਅਧੀਨ
ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਪ੍ਰੋਜੈਕਟ `ਤੇ ਕੰਮ ਕਰ ਰਹੇ ਅਧਿਕਾਰੀਆਂ, ਇੰਜੀਨੀਅਰਾਂ ਅਤੇ ਕਰਮਚਾਰੀਆਂ ਲਈ ਦੋ ਦਿਨਾਂ ਯੋਗ ਕੈਂਪ ਦਾ ਆਯੋਜਨ ਕੀਤਾ।ਜਿਸ ਵਿੱਚ ਯੋਗਾ ਟ੍ਰੇਨਰ ਨਿਤਿਨ ਮਦਾਨ ਨੇ ਕੈਂਪ ਵਿੱਚ ਸ਼ਾਮਲ ਲੋਕਾਂ ਨੂੰ ਯੋਗਾ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਈ ਆਸਣ ਕਰਨ ਦੇ ਢੰਗ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਯੋਗਾ ਕਰਕੇ ਕੋਈ ਵੀ ਵਿਅਕਤੀ ਅੱਜ ਦੀ ਭੱਜ-ਦੌੜ ਵਾਲੀ ਅਤੇ ਤਣਾਅਪੂਰਨ ਜ਼ਿੰਦਗੀ ਵਿੱਚ ਵੀ ਸਰੀਰਕ ਅਤੇ ਮਾਨਸਿਕ ਤੌਰ `ਤੇ ਸਿਹਤਮੰਦ ਜੀਵਨ ਬਤੀਤ ਕਰ ਸਕਦਾ ਹੈ।ਇਸ ਮੌਕੇ ਗਿਰੀਰਾਜ ਸਿੰਘ ਹਾਂਡਾ, ਮੋਨਿਕਾ ਸਬਰਵਾਲ, ਪਰਨੀ ਕੁਮਾਰ, ਸ਼ਬਰੀ ਭੌਮਿਕ, ਰੋਹਿਤ ਮਿਸ਼ਰਾ ਆਦਿ ਵੀ ਮੌਜ਼ੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media