ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਵਿਖੇ
ਇੰਚਾਰਜ਼ ਵਜੋਂ ਸੇਵਾ ਨਿਭਾਅ ਰਹੇ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਰਤਾਰ ਸਿੰਘ ਸ਼ਹੀਦ ਪਰਿਵਾਰ ਨਾਲ ਸਬੰਧਤ ਸਨ, ਜਿਨ੍ਹਾਂ ਦੇ ਪਿਤਾ ਅਤੇ ਦੋ ਭਰਾਵਾਂ ਦੀਆਂ ਸੰਘਰਸ਼ ਦੌਰਾਨ ਸ਼ਹਾਦਤਾਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਨੇ ਸੰਸਥਾ ਨੇ ਲੱਗੀ ਹਰ ਡਿਊਟੀ ਨੂੰ ਇਮਾਨਦਾਰੀ ਅਤੇ ਪੰਥਕ ਭਾਵਨਾ ਨਾਲ ਨਿਭਾਇਆ।ਉਨ੍ਹਾਂ ਕਰਤਾਰ ਸਿੰਘ ਦੇ ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media