ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੋ ਨਿਗਮ ਦੇ ਅਧਿਕਾਰੀਆਂ ਅਤੇ
ਕਰਮਚਾਰੀਆਂ ਦੇ ਕੰਮ ਦੀ ਗੁਣਵਤਾ ਅਤੇ ਸਮਰੱਥਾ ਵਧਾਉਣ ਲਈ ਟ੍ਰੇਨਿਗ ਦੇਣ ਵਾਸਤੇ ਦਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦੇ ਕਮਲਜੀਤ ਘਈ ਵਲੋਂ ਇਹ ਪ੍ਰੋਗਰਾਮ ਪੇਸ਼ ਕੀਤਾ ਗਿੲਆ।ਜਿਸ ਦਾ ਮੁੱਖ ਮੰਤਵ ਆਈ.ਐਸ.ਆਈ ਮਾਰਕ ਵਾਲੇ ਉਤਪਾਦਾਂ ਦੇ ਲਾਈਸੈਂਸ ਦੇ ਵੇਰਵਿਆਂ ਦੀ ਵਰਤੋਂ ਕਰਕੇ ਉਤਪਾਦ ਦੀ ਪ੍ਰਮਾਣਿਕਤਾ ਦੀ ਜਾਂਚ ਕਰਨਾ ਹੈ, ਇਸ ਪ੍ਰੋਗਰਾਮ ਵਿੱਚ ਨਿਗਰਾਨ ਇੰਜੀਨਿਅਰ ਸੰਦੀਪ ਸਿੰਘ ਕਾਰਜਕਾਰੀ ਇੰਜੀਨੀਅਰ ਭਲਿੰਦਰ ਸਿੰਘ, ਸਵਰਾਜਇੰਦਰ ਸਿੰਘ ਵਾਲੀਆਂ, ਐਸ.ਟੀ.ਪੀ ਪਰਮਪਾਲ ਸਿੰਘ, ਡੀ.ਸੀ.ਐਫ.ਏ ਮਨੂੰ ਸ਼ਰਮਾ, ਏ.ਐਮ.ਓ.ਐਚ ਡਾ. ਰਮਾ, ਲੋਕਲ ਰਜਿਸਟਰਾਰ ਡਾ. ਮਨੀਸ਼ ਤੋਂ ਇਲਾਵਾ ਨਿਗਮ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਨਾਲ ਨਿਗਮ ਦੇ ਅਧਿਕਾਰੀਆਂ ਨੂੰ ਬਹੁਤ ਹੀ ਲਾਭ ਹੋਵੇਗਾ।ਇਸ ਨਾਲ ਰੋਜ਼ਾਨਾ ਦੇ ਵਿਕਾਸ ਦੇ ਕੰਮਾਂ ਲਈ ਇਸਤੇਮਾਲ ਹੋਣ ਵਾਲੇ ਸਮਾਨ ਦੀ ਗੁਣਵਤਾ ਜਾਂਚਣ ਦਾ ਪਤਾ ਲਗੇਗਾ ਅਤੇ ਮੁਲਾਜ਼ਮਾਂ ਦੀ ਕੰਮ ਦੀ ਸਮਰੱਥਾ ਵੀ ਵਧੇਗੀ ਤਾਂ ਹੀ ਸ਼ਹਿਰ ਵਾਸੀਆਂ ਨੂੰ ਸਹੀ ਸਹੁਲਤਾਂ ਹਾਸਲ ਹੋਣਗੀਆਂ।ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਕਾਰੀਆਂ ਲਈ ਬੜੇ ਲਾਹੇਵੰਦ ਹਨ।ਉਹਨਾਂ ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦਾ ਇਸ ਪ੍ਰੋਗਰਾਮ ਲਈ ਧੰਨਵਾਦ ਕੀਤਾ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media