Thursday, March 12, 2026

ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਦਿੱਤੀ ਗਈ ਟ੍ਰੇਨਿੰਗ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ

ਮੈਡੀਕਲ ਅਫਸਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਅਤੇ ਹਲਕਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦੇ ਮੁਫਤ ਇਲਾਜ ਦੇ ਨਾਲ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ, ਹਾਈਪਰਟੈਂਸ਼ਨ, ਕੈਂਸਰ ਅਤੇ ਰੇਬੀਜ਼ ਵਰਗੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ, ਇਸੇ ਹੀ ਸਬੰਧ ਵਿੱਚ ਅੱਜ ਹੋਟਲ ਕਿਓਨ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਲਗਾਈ ਜਾ ਰਹੀ ਹੈ, ਜਿਸ ਵਿੱਚ ਸਮੂਹ ਆਮ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਇਹਨਾਂ ਬਿਮਾਰੀਆਂ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕੀ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।ਉਹਨਾਂ ਆਖਿਆ ਕਿ ਹੁਣ ਜਲਦ ਹੀ ਆਮ ਆਦਮੀ ਕਲੀਨਿਕਾਂ ਵਿੱਚ ਹਲਕਾਅ ਦੀ ਵੈਕਸੀਨ ਵੀ ਮੁਹੱਈਆ ਕਰਵਾਈ ਜਾਵੇਗੀ।ਇਸ ਟ੍ਰੇਨਿੰਗ ਦੌਰਾਨ ਜਿਲਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਵਲੋਂ ਇਹ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਸਮੂਹ ਨੋਡਲ ਅਫਸਰ, ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ, ਟ੍ਰੇਨਿੰਗ ਕੋਆਰਡੀਨੇਟਰ ਕਮਲ ਭੱਲਾ, ਨਵਦੀਪ ਸਿੰਘ, ਸਮੇਤ ਸਾਰਾ ਸਟਾਫ ਹਾਜ਼ਰ ਸੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …